
AAkhri Babe
ਇਹ ਨਾਵਲ ਪੰਜਾਬ ਦੀ ਕਿਸਾਨੀ ਦੇ ਸਭ ਤੋਂ ਗਹਿਰੇ ਤਲ ਉੱਤੇ ਸੰਵਾਦ ਛੇੜਦਾ ਹੈ।ਮੰਡ ਕੁਦਰਤ ਤੇ ਕਿਸਾਨੀ ਦੇ ਰਿਸ਼ਤੇ ਨੂੰ ਜਿਸ ਗਹਿਰਾਈ ਨਾਲ਼ ਚਿਤਰਦਾ ਹੈ, ਉਹਨੂੰ ਸਿਰਫ਼ ਪੜ੍ਹ ਕੇ ਹੀ ਮਾਣਿਆ ਜਾ ਸਕਦਾ ਹੈ। ਤੇ ਇਸ ਤੋਂ ਵੀ ਅਹਿਮ ਗੱਲ ਇਹ ਹੈ ਕਿ ਕੁਦਰਤ ਨਾਲ਼ ਸੰਬੰਧ ਜਦੋਂ ਲੋਕ ਰੰਗ ਵਿੱਚ ਭਿੱਜਕੇ ਜੀਵਨ ਦੀਆਂ ਗਹਿਰਾਈਆਂ 'ਚ ਉਤਰਦਾ ਹੈ; ਉਹਨੂੰ ਚਿਤਰਦਾ ਮੰਡ ਹੋਰ ਵੀ ਗਹਿਰਾ ਹੋ ਜਾਂਦਾ ਹੈ।ਇਹ ਬੀਤੇ ਨੂੰ ਯਾਦ ਕਰਦਾ, ਆਧੁਨਿਕਤਾ ਨੂੰ ਚਿਤਰਦਾ, ਆਉਣ ਵਾਲ਼ੀਆਂ ਪੀੜ੍ਹੀਆਂ ਦੀ ਕੁਦਰਤ ਨਾਲ਼ ਪੈ ਰਹੀ ਵਿੱਥ ਨੂੰ ਸਿਰਜਦਾ, ਸਮੁੱਚੀ ਕਿਸਾਨੀ ਦੀ ਰੂਹ ਨੂੰ ਪਕੜਦਾ ਨਾਵਲ ਹੈ।Distributer Awaaz Ghar
Praise
